ਮਈ ਦੇ ਪਹਿਲੇ ਹਫ਼ਤੇ ਦੁਆਬਾ ਵਿੱਚ ਸ਼ੁਰੂ ਹੋਵੇਗਾ ਪੰਜਾਬ ਬਚਾਓ ਯਾਤਰਾ ਦਾ ਤੀਸਰਾ ਗੇੜ : ਪ੍ਰੋ. ਚੰਦੂਮਾਜਰਾ

ਐਸ ਏ ਐਸ ਨਗਰ, 24 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਮਈ ਦੇ ਪਹਿਲੇ ਹਫ਼ਤੇ ਤੋਂ ਦੁਆਬਾ ਵਿੱਚ ਪੰਜਾਬ ਬਚਾਓ ਯਾਤਰਾ ਦਾ ਤੀਸਰਾ ਗੇੜ ਸ਼ੁਰੂ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਦੇ ਨਾਲ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਮੁੱਖ ਦਫ਼ਤਰ ਵਿਖੇ 4 ਮਈ ਨੂੰ ਦੁਆਬਾ ਤੋਂ ਸ਼ੁਰੂ ਹੋ ਰਹੀ ‘ਪੰਜਾਬ ਬਚਾਓ’ ਯਾਤਰਾ ਦੇ ਤੀਸਰੇ ਗੇੜ੍ਹ ਸੰਬੰਧੀ ਤਿਆਰੀਆਂ ਦਾ ਜਾਇਜ ਲੈਣ ਮੌਕੇ ਉਹਨਾਂ ਕਿਹਾ ਕਿ ਸੂਬੇ ਭਰ ਵਿੱਚ ‘ਪੰਜਾਬ ਬਚਾਓ’ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ|

ਐਸ ਏ ਐਸ ਨਗਰ, 24 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਮਈ ਦੇ ਪਹਿਲੇ ਹਫ਼ਤੇ ਤੋਂ ਦੁਆਬਾ ਵਿੱਚ ਪੰਜਾਬ ਬਚਾਓ ਯਾਤਰਾ ਦਾ ਤੀਸਰਾ ਗੇੜ ਸ਼ੁਰੂ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਦੇ ਨਾਲ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਮੁੱਖ ਦਫ਼ਤਰ ਵਿਖੇ 4 ਮਈ ਨੂੰ ਦੁਆਬਾ ਤੋਂ ਸ਼ੁਰੂ ਹੋ ਰਹੀ ‘ਪੰਜਾਬ ਬਚਾਓ’ ਯਾਤਰਾ ਦੇ ਤੀਸਰੇ ਗੇੜ੍ਹ ਸੰਬੰਧੀ ਤਿਆਰੀਆਂ ਦਾ ਜਾਇਜ ਲੈਣ ਮੌਕੇ ਉਹਨਾਂ ਕਿਹਾ ਕਿ ਸੂਬੇ ਭਰ ਵਿੱਚ ‘ਪੰਜਾਬ ਬਚਾਓ’ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ| ਜਿਸਦੇ ਕਰਕੇ ਪੰਜਾਬ ਵਿਰੋਧੀ ਪਾਰਟੀਆੰ ਅੰਦਰ ਘੁਬਰਾਹਟ ਛਿੜ ਗਈ ਹੈ। ਉਹਨਾਂ ਕਿਹਾ ਕਿ ਦੁਆਬੇ ਵਿੱਚ ਪਹੁੰਚ ਰਹੀ ਯਾਤਰਾ ਇਤਿਹਾਸਿਕ ਹੋਵੇਗੀ ਅਤੇ ਦੁਆਬਾ ਵਾਸੀਆਂ ਵਿੱਚ ਯਾਤਰਾ ਨੂੰ ਲੈਕੇ ਭਾਰੀ ਉਤਸ਼ਾਹ ਅਤੇ ਜੋਸ਼ ਨਜ਼ਰ ਆ ਰਿਹਾ ਹੈ।

ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਹਲਕੇ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਪੰਜਾਬ ਬਚਾਓ ਯਾਤਰਾ ਸੰਬੰਧੀ ਜ਼ਿੰਮੇਵਾਰੀਆਂ ਵੀ ਨਿਰਧਾਰਤ ਕੀਤੀਆਂ। ਇਸ ਮੌਕੇ ਪ੍ਰੋ. ਚੰਦੂਮਾਜਰਾ ਅਤੇ ਵਿਧਾਇਕ ਸੁਖਵਿੰਦਰ ਸੁੱਖੀ ਵਲੋਂ ਵੱਖ-ਵੱਖ ਅਹੁਦੇਦਾਰੀਆਂ ਸੰਬੰਧੀ ਨਿਯੁਕਤੀ ਪੱਤਰ ਵੀ ਵੰਡੇ ਗਏ। ਪ੍ਰੋ. ਚੰਦੂਮਾਜਰਾ ਨੇ ਨਿਯੁਕਤੀ ਪੱਤਰ ਵੰਡਣ ਮੌਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਨੇ ਹਮੇਸ਼ਾ ਇਮਾਨਦਾਰੀ ਅਤੇ ਵਫ਼ਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਬਣਦਾ ਮਾਣ-ਸਨਮਾਨ ਦੇਕੇ ਨਿਵਾਜ਼ਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਸੋਹਨ ਲਾਲ ਢੰਡਾ, ਮੀਤ ਪ੍ਰਧਾਨ ਐਸ ਸੀ ਵਿੰਗ ਜਗਦੀਪ ਸਿੰਘ, ਮੀਤ ਪ੍ਰਧਾਨ ਐਸ ਸੀ ਵਿੰਗ ਪਰਮਜੀਤ ਸਿੰਘ, ਜਨਰਲ ਸਕੱਤਰ ਐਸ ਸੀ ਵਿੰਗ ਹਜੂਰਾ ਸਿੰਘ ਪੈਲੀ, ਮੀਤ ਪ੍ਰਧਾਨ ਐਸ ਸੀ ਵਿੰਗ ਮੇਹਰ ਚੰਦ, ਮੀਤ ਪ੍ਰਧਾਨ ਐਸ ਸੀ ਵਿੰਗ ਜਰਨੈਲ ਸਿੰਘ ਪੈਲੀਆਂ, ਮੀਤ ਪ੍ਰਧਾਨ ਐਸ ਸੀ ਵਿੰਗ ਅਵਤਾਰ ਸਿੰਘ ਬਿੰਦਰਖ, ਮੀਤ ਪ੍ਰਧਾਨ ਐਸ ਸੀ ਵਿੰਗ ਪਰਮਜੀਤ ਸਿੰਘ ਸਲੋਹ, ਮੀਤ ਪ੍ਰਧਾਨ ਐਸ ਸੀ ਵਿੰਗ ਹਰਮੇਸ਼ ਕੁਮਾਰ ਬੀਕਾ, ਮੀਤ ਪ੍ਰਧਾਨ ਐਸ ਸੀ ਵਿੰਗ ਹੁਸਨ ਲਾਲ, ਮੀਤ ਪ੍ਰਧਾਨ ਐਸ ਸੀ ਵਿੰਗ ਡਾ ਬਲਵਿੰਦਰ ਖੋਜਾ, ਮੈਂਬਰ ਪੀ ਏ ਸੀ ਸੁਰਜੀਤ ਸਿੰਘ ਮੁਜੱਫਰਪੁਰ, ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਕੁਲਵਿੰਦਰ ਪਾਲ ਸਿੰਗਲਾ, ਮੈਂਬਰ ਜਨਰਲ ਕੌਂਸਲ ਸਰਜੀਤ ਸਿੰਘ, ਮੈਂਬਰ ਜਨਰਲ ਕੌਂਸਲ ਮਨਮੋਹਨ ਸਿੰਘ ਗੁਲਾਟੀ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਇਸ ਮੌਕੇ ਮੈਂਬਰ ਐਸ ਜੀ ਪੀ ਸੀ ਗੁਰਬਖਸ਼ ਸਿੰਘ ਖਾਲਸਾ, ਸਹਿ ਇੰਚਾਰਜ ਤਾਰਾ ਸਿੰਘ ਸੇਖੂਪੁਰ, ਰਾਜਕੁਮਾਰ ਬ੍ਰਿਗੇਡੀਅਰ, ਜਿਲ੍ਹਾ ਪ੍ਰਧਾਨ ਸੁਖਦੀਪ ਸਾਕਾਰ, ਪਰਮਜੀਤ ਸਿੰਘ ਖਾਲਸਾ, ਬਰਜਿੰਦਰ ਸਿੰਘ ਹੁਸਨਪੁਰ, ਸੋਹਣ ਲਾਲ ਢੰਡਾ, ਹਿੰਮਤ ਕੁਮਾਰ ਬੋਬੀ ਸਾਬਕਾ ਪ੍ਰਧਾਨ ਮਿਉਂਸਪਲ ਕੌਂਸਲ, ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੰਜੂ ਸੈਣੀ, ਜਰਨਲ ਸਕੱਤਰ ਬੀਬੀ ਪਰਮਜੀਤ ਕੌਰ, ਮਨਮੋਹਨ ਸਿੰਘ ਗੁਲਾਟੀ, ਹਰਨੇਕ ਸਿੰਘ, ਦਿਨੇਸ਼ ਕੁਮਾਰ, ਕੇਸਰ ਸਿੰਘ ਮਹਿਮੂਦਪੁਰ, ਹਰਵਿੰਦਰ ਸਿੰਘ, ਸੁਰਿੰਦਰ ਸਿੰਘ ਸਾਹ, ਲਖਵਿੰਦਰ ਮਜਾਰੀ, ਜਸਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੀਨੀਅਰ ਲੀਡਰਸ਼ਿਪ ਅਤੇ ਵਰਕਰ ਮੌਜੂਦ ਸਨ।