ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੇ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ ਏ ਐਸ ਨਗਰ, 24 ਅਪ੍ਰੈਲ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।

ਐਸ ਏ ਐਸ ਨਗਰ, 24 ਅਪ੍ਰੈਲ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।

ਬਰਸੀ ਸਮਾਗਮ ਦੇ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਈ ਪ੍ਰਿਤਪਾਲ ਸਿੰਘ ਪੰਥਕ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਦਾ ਜੀਵਨ ਬ੍ਰਿਤਾਂਤ ਅਤੇ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਭਾਈ ਕੁਲਵਿੰਦਰ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਜੋੜਨ ਦਾ ਉਪਰਾਲਾ ਕੀਤਾ।

ਇਸ ਤੋਂ ਇਲਾਵਾ ਬੀਬੀ ਉੱਤਮਜੀਤ ਕੌਰ, ਭਾਈ ਗੁਰਦੀਪ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ ਅਤੇ ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।