ਵਿਨੀਤ ਵਰਮਾ ਵਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ

ਐਸ ਏ ਐਸ ਨਗਰ, 24 ਅਪ੍ਰੈਲ - ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਟ੍ਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਸz. ਵਿਨੀਤ ਵਰਮਾ ਵਲੋਂ ਦਿੱਲੀ ਵਿਖੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ ਵਿੱਚ ਲੋਕਸਭਾ ਚੋਣਾਂ ਦੌਰਾਨ ਚਲ ਰਹੀਆਂ ਸਰਗਰਮੀਆਂ ਬਾਰੇ ਜਾਣੂ ਕਰਵਾਇਆ। ਸ੍ਰੀ ਵਿਨੀਤ ਵਰਮਾ ਨੇ ਦੱਸਿਆ ਕਿ ਉਹਨਾਂ ਸ੍ਰੀਮਤੀ ਸੁਨੀਤਾ ਕੇਜਰੀਵਾਲ ਨੂੰ ਦੱਸਿਆ ਕਿ ਪੰਜਾਬ ਵਿੱਚ ਪਾਰਟੀ ਦੀ ਸਥਿਤੀ ਬਹੁਤ ਚੰਗੀ ਹੈ ਅਤੇ ਪਾਰਟੀ ਸਾਰੀਆਂ 13 ਸੀਟਾਂ ਤੇ ਜਿੱਤ ਹਾਸਿਲ ਕਰੇਗੀ।

ਉਹਨਾਂ ਦੱਸਿਆ ਕਿ ਸ੍ਰੀਮਤੀ ਕੇਜਰੀਵਾਲ ਨੇ ਉਹਨਾਂ ਨੂੰ ਪਾਰਟੀ ਦੀ ਮਜਬੂਤੀ ਅਤੇ ਪਾਰਟੀ ਉਮੀਦਵਾਰ ਦੀ ਜਿੱਤ ਲਈ ਲਗਾਤਾਰ ਕਮ ਕਰਨ ਲਈ ਕਿਹਾ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸz. ਜਰਨੈਲ ਸਿੰਘ ਵੀ ਮੌਜੂਦ ਸਨ।