ਮਨੌਲੀ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਮਾਪਿਆਂ ਦੀ ਹਾਜ਼ਰੀ ਵਿੱਚ ਸਨਮਾਨ
ਐਸ ਏ ਐਸ ਨਗਰ, 24 ਅਪ੍ਰੈਲ - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ ਦੇ ਦਸਵੀਂ ਜਮਾਤ ਵਿੱਚੋਂ ਪਹਿਲੇ ਤਿੰਨ ਸਥਾਨਾਂ ਤੇ ਰਹੀਆਂ ਵਿਦਿਆਰਥਣਾਂ ਦਾ ਅੱਜ ਸਕੂਲ ਵਿਖੇ ਸਵੇਰ ਦੀ ਸਭਾ ਮੌਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤਿੰਨੋਂ ਲੜਕੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਸਕੂਲ ਦੀ ਪ੍ਰਿੰਸੀਪਲ ਨਵਕਿਰਨ ਨੇ ਦੱਸਿਆ ਕਿ ਸਕੂਲ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚੋਂ ਜਯੋਤਸਨਾ ਨੇ ਪਹਿਲਾ, ਮੁਸਕਾਨ ਨੇ ਦੂਜਾ ਅਤੇ ਕਮਲਜੀਤ ਕੌਰ ਵਾਸੀ ਪਿੰਡ ਚਿੱਲਾ ਨੇ ਤੀਜਾ ਸਥਾਨ ਹਾਸਿਲ ਕੀਤਾ।
ਸਨਮਾਨ ਸਮਾਰੋਹ ਮੌਕੇ ਪਿੰਡ ਚਿੱਲਾ ਦੇ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਪਰਮਜੀਤ ਕੌਰ, ਜਿਨ੍ਹਾਂ ਕੋਲ ਕਮਲਜੀਤ ਕੌਰ ਨੇ ਪਹਿਲੀ ਤੋਂ ਪੰਜਵੀਂ ਤੱਕ ਸਿੱਖਿਆ ਹਾਸਿਲ ਕੀਤੀ ਵੀ ਮੌਜੂਦ ਸੀ। ਇਸ ਮੌਕੇ ਕਲਾਸ ਇੰਚਾਰਜ ਜਸਪ੍ਰੀਤ ਕੌਰ, ਲਖਬੀਰ ਸਿੰਘ ਮਾਵੀ, ਸੁਦਰਸ਼ਨ ਕੌਰ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।