ਆਪ" ਦੇ ਵੱਡੇ ਆਗੂਆਂ ਨੂੰ ਤੰਗ- ਪ੍ਰੇਸ਼ਾਨ ਕਰਨਾ ਲੋਕਤੰਤਰ ਦਾ ਘਾਣ : ਰਣਜੋਧ ਹਡਾਣਾ
ਪਟਿਆਲਾ, 25 ਅਪ੍ਰੈਲ - ਪੀ ਆਰ ਟੀ ਸੀ ਦੇ ਚੇਅਰਮੈਨ ਤੇ ਸੂਬਾ ਸਕੱਤਰ "ਆਪ" ਰਣਜੋਧ ਸਿੰਘ ਹਡਾਣਾ ਨੇ ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਮੁਲਾਕਾਤ ਕੀਤੀ। ਇਸ ਮੌਕੇ ਉਨਾਂ ਨਾਲ ਦਿੱਲੀ ਦੇ ਵਿਧਾਇਕ ਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਵੀ ਮੌਜੂਦ ਰਹੇ।

ਮੁਲਾਕਾਤ ਦੌਰਾਨ ਹੋਈ ਗੱਲਬਾਤ ਬਾਰੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਸੁਨੀਤਾ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤਰ੍ਹਾਂ ਪਾਰਟੀ ਪ੍ਰਤੀ ਗੰਭੀਰ ਹਨ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਸਬੰਧੀ ਵਰਕਰਾਂ ਨਾਲ ਮੀਟਿੰਗ ਕਰ ਕੇ ਹੌਸਲਾ ਤੇ ਉਤਸ਼ਾਹ ਭਰ ਰਹੇ ਹਨ। ਉਨਾਂ ਕਿਹਾ ਕਿ ਮੋਦੀ ਸਰਕਾਰ 'ਆਪ' ਦੇ ਵੱਡੇ ਆਗੂਆਂ ਨੂੰ ਤੰਗ ਪਰੇਸ਼ਾਨ ਕਰਨਾ ਲੋਕਤੰਤਰ ਦਾ ਘਾਣ ਹੈ। ਹਡਾਣਾ ਨੇ ਕਿਹਾ ਦੇਸ਼ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਤੇ ਮਿਹਨਤ ਕਰਨ ਦੀ ਬਜਾਏ ਮੋਦੀ ਸਰਕਾਰ ਦਾ ਪੂਰਾ ਜ਼ੋਰ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਆਗੂਆਂ ਨੂੰ ਪੈਸੇ ਨਾਲ ਖਰੀਦਣ ਅਤੇ ਡਰਾਉਣ ਧਮਕਾਉਣ ਤੇ ਲੱਗ ਰਿਹਾ ਹੈ।
ਹਡਾਣਾ ਨੇ ਕਿਹਾ ਕਿ ਮੋਦੀ ਸਰਕਾਰ "ਇੰਡੀਆ" ਗੱਠਜੋੜ ਦੇ ਹੋਂਦ ਵਿੱਚ ਆਉਣ ਮਗਰੋਂ ਜ਼ਿਆਦਾ ਬੌਖਲਾ ਗਈ ਹੈ। ਉਨਾਂ ਕਿਹਾ ਕਿ ਮੋਦੀ ਸਰਕਾਰ ਦੇ 15 ਲੱਖ ਦੇਣ ਦੇ ਜੁਮਲੇ ਨੂੰ ਵੀ ਲੋਕ ਹਾਲੇ ਤਕ ਨਹੀਂ ਭੁੱਲੇ ਅਤੇ ਨੋਟਬੰਦੀ ਕਾਰਨ ਦੇਸ਼ ਦੀ ਪਹਿਲਾਂ ਨਾਲੋ ਥੱਲੇ ਆਈ ਅਰਥਵਿਵਸਥਾ ਵੀ ਲੋਕਾਂ ਦੇ ਦਿਮਾਗ ਵਿੱਚ ਪੂਰੀ ਤਰ੍ਹਾਂ ਫਿੱਟ ਹੈ।