ਫਾਰਮ 12, 12ਏ ਅਤੇ 12ਡੀ ਜ਼ਿਲ੍ਹੇ ਦੀ ਵੈੱਬਸਾਈਟ 'ਤੇ ਉਪਲਬਧ : ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 25 ਅਪ੍ਰੈਲ - ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫਾਰਮ 12, 12ਏ ਅਤੇ 12ਡੀ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ https://patiala.nic.in/loksabhaelections2024/ 'ਤੇ ਅਪਲੋਡ ਕਰ ਦਿੱਤੇ ਗਏ ਹਨ।

ਪਟਿਆਲਾ, 25 ਅਪ੍ਰੈਲ - ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫਾਰਮ 12, 12ਏ ਅਤੇ 12ਡੀ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ https://patiala.nic.in/loksabhaelections2024/ 'ਤੇ ਅਪਲੋਡ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫਾਰਮ 12 ਪੋਸਟਲ ਬੈਲਟ ਪੇਪਰ ਜਾਰੀ ਕਰਨ ਲਈ ਵੋਟਰ ਵੱਲੋਂ ਭਰਿਆ ਜਾਂਦਾ ਹੈ ਜਦਕਿ 12ਏ ਚੋਣ ਡਿਊਟੀ ਸਰਟੀਫਿਕੇਟ ਲਈ ਹੈ ਜਿਸ ਰਾਹੀਂ ਚੋਣ ਡਿਊਟੀ 'ਤੇ ਤਾਇਨਾਤ ਅਮਲਾ ਜਿਥੇ ਪੋਲਿੰਗ ਸਟੇਸ਼ਨ 'ਤੇ ਡਿਊਟੀ 'ਤੇ ਤਾਇਨਾਤ ਹੋਵੇ, ਉਥੇ ਹੀ ਆਪਣੀ ਵੋਟ ਪਾ ਸਕਦਾ ਹੈ। ਇਸ ਤੋਂ ਇਲਾਵਾ 12ਡੀ ਸੀਨੀਅਰ ਸਿਟੀਜ਼ਨ ਅਤੇ ਦਿਵਿਆਂਗ ਵੋਟਰਾਂ ਲਈ ਹੈ, ਜਿਸ ਨੂੰ ਭਰਕੇ ਉਹ ਪੋਸਟਲ ਬੈਲਟ ਪੇਪਰ ਦੀ ਮੰਗ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਅਤੇ ਸਰਵਿਸ ਵੋਟਰ ਜ਼ਿਲ੍ਹੇ ਦੀ ਵੈੱਬਸਾਈਟ ਤੋਂ ਫਾਰਮ ਡਾਊਨਲੋਡ ਕਰ ਸਕਦੇ ਹਨ ਅਤੇ ਫਾਰਮ ਭਰਨ ਉਪਰੰਤ ਆਪਣੇ ਖੇਤਰ ਦੇ ਏ.ਆਰ.ਓ. ਨਾਲ ਸੰਪਰਕ ਕਰਕੇ ਇਹ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੀ ਵੈੱਬਸਾਈਟ 'ਤੇ ਵੋਟਰ ਆਪਣਾ ਵੋਟਰ ਸ਼ਨਾਖਤੀ ਕਾਰਡ ਐਪਿਕ ਨੰਬਰ ਜਾਂ ਫੇਰ ਰਜਿਸਟਰਡ ਮੋਬਾਇਲ ਨੰਬਰ ਨਾਲ ਵੀ ਸਰਚ ਕਰ ਸਕਦੇ ਹਨ।