ਸ੍ਰੀਮਾਨ ਸੰਤ ਬਾਬਾ ਜਵਾਲਾ ਸਿੰਘ ਜੀ ਹਰਖੋਵਾਲੀਏ ਵੈਲਫੇਅਰ ਸੁਸਾਇਟੀ ਦੇ ਪ੍ਰਬੰਧਕਾਂ ਨੇ ਹੁਸ਼ਿਆਰ ਬੱਚਿਆਂ ਨੂੰ ਦਿੱਤਾ ਸਟੇਸ਼ਨਰੀ ਦਾ ਸਮਾਨ

ਮਾਹਿਲਪੁਰ, (25 ਅਪ੍ਰੈਲ)- ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਹੋਏ ਮਹੀਨਾਵਾਰ ਸਮਾਗਮ ਦੌਰਾਨ ਸ੍ਰੀਮਾਨ ਸੰਤ ਬਾਬਾ ਜਵਾਲਾ ਸਿੰਘ ਜੀ ਹਰਖੋਵਾਲੀਏ ਵੈਲਫੇਅਰ ਸੁਸਾਇਟੀ ਇਲਾਕਾ ਮਾਹਿਲਪੁਰ ਦੇ ਪ੍ਰਧਾਨ ਸੰਤ ਬਾਬਾ ਬਲਬੀਰ ਸਿੰਘ ਜੀ ਲੰਗੇਰੀ ਵਾਲਿਆਂ ਦੀ ਦੇਖ ਰੇਖ ਹੇਠ ਹੁਸ਼ਿਆਰ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਦਿੱਤਾ ਗਿਆ।

ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਲੰਗੇਰੀ, ਨਿਰਮਲ ਸਿੰਘ ਮੁੱਗੋਵਾਲ ਸੰਚਾਲਕ ਨਿਰਵਾਣੁ ਕੁਟੀਆ ਮਾਹਿਲਪੁਰ, ਸੀਮਾ ਰਾਣੀ ਬੋਧ ਪ੍ਰਧਾਨ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਮਾਹਿਲਪੁਰ, ਨਿਰਮਲ ਕੌਰ ਚੇਅਰਮੈਨ, ਸੁਖਦੇਵ ਸਿੰਘ ਰਿਟਾਇਰਡ ਏ.ਐਸ.ਆਈ, ਅਮਰਜੀਤ ਕੌਰ, ਸੁਖਵਿੰਦਰ ਕੁਮਾਰ ਰਿਟਾਇਰਡ ਬੈਂਕ ਅਧਿਕਾਰੀ, ਰਾਜ ਕੁਮਾਰ, ਰੇਖਾ ਰਾਣੀ, ਦੀਆ ਰਾਣੀ, ਦਿਲਪ੍ਰੀਤ ਕੌਰ, ਜਸਵਿੰਦਰ ਕੌਰ, ਪ੍ਰਭਜੋਤ ਕੌਰ ਪਰੀ,ਪਰਮਜੀਤ ਕੌਰ, ਰਿੰਪੀ ਆਦਿ ਹਾਜ਼ਰ ਸਨ। ਇਸ ਮੌਕੇ ਨਿਰਵਾਣੁ ਕੁਟੀਆ ਮਾਹਿਲਪੁਰ ਦੇ ਪ੍ਰਬੰਧਕਾਂ ਵੱਲੋਂ ਸੰਤ ਬਾਬਾ ਬਲਵੀਰ ਸਿੰਘ ਲੰਗੇਰੀ ਵਾਲਿਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਦੀ ਬਦੌਲਤ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਗੱਲਬਾਤ ਕਰਦਿਆਂ ਸੰਤ ਬਾਬਾ ਬਲਵੀਰ ਸਿੰਘ ਜੀ ਨੇ ਕਿਹਾ ਕਿ ਸਾਨੂੰ ਆਪਣੀ ਕਿਰਤ ਕਮਾਈ ਵਿੱਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਵਰਤਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ਼੍ਰੀਮਾਨ ਸੰਤ ਬਾਬਾ ਜਵਾਲਾ ਸਿੰਘ ਜੀ ਹਰਖੋਵਾਲੀਏ ਵੈਲਫੇਅਰ ਸੋਸਾਇਟੀ ਇਲਾਕਾ ਮਾਹਿਲਪੁਰ ਪਿਛਲੇ ਲੰਬੇ ਸਮੇਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਮਾਜ ਭਲਾਈ ਦੇ ਕਾਰਜ ਕਰ ਰਹੀ ਹੈ। ਇਸ ਮੌਕੇ ਸਮਾਗਮ ਦੇ ਅਖੀਰ ਵਿੱਚ ਸਭਨਾਂ ਨੇ ਰਲ ਮਿਲ ਕੇ ਚਾਹ ਪਾਣੀ ਛਕਿਆ ਅਤੇ ਇੱਕ ਦੂਜੇ ਨਾਲ ਪ੍ਰੇਮ ਭਾਵਨਾ ਨਾਲ ਰਹਿਣ ਦਾ ਸੰਕਲਪ ਕੀਤਾ।