ਗੁਰਦੁਆਰਾ ਬਿਭੌਰ ਸਾਹਿਬ (ਨੰਗਲ ਭਾਖੜਾ) ਵਿਖੇ ਸਾਲਾਨਾ ਗੁਰਮਤਿ ਕੈਂਪ ਲਗਾਉਣ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ 30 ਅਪ੍ਰੈਲ ਦਿਨ ਮੰਗਲਵਾਰ ਨੂੰ

ਮਾਹਿਲਪੁਰ 26 ਅਪ੍ਰੈਲ- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵੱਲੋਂ ਇਲਾਕਾ ਨਿਵਾਸੀ ਵੀਰਾਂ- ਭੈਣਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਵੱਲੋਂ ਹਰ ਸਾਲ ਸਕੂਲ ਵਿਦਿਆਰਥੀਆਂ ਦਾ ਗੁਰਮਤਿ ਕੈਂਪ ਲਗਾਇਆ ਜਾਂਦਾ ਹੈ। ਇਸੇ ਲੜੀ ਨੂੰ ਜਾਰੀ ਰੱਖਦਿਆਂ ਇਹ ਗੁਰਮਤਿ ਕੈਂਪ ਇਸ ਸਾਲ 9 ਜੂਨ ਤੋਂ 15 ਜੂਨ ਤੱਕ ਗੁਰਦੁਆਰਾ ਬਿਭੌਰ ਸਾਹਿਬ ( ਨੰਗਲ ਭਾਖੜਾ ) ਵਿਖੇ ਲਗਾਇਆ ਜਾ ਰਿਹਾ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਆਪਿੰਦਰ ਸਿੰਘ ਮਾਹਿਲਪੁਰੀ ਸੰਯੋਜਕ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸਰਦਾਰ ਹਰਬੰਸ ਸਿੰਘ ਸਰਹਾਲਾ ਮੁੱਖ ਸੇਵਾਦਾਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਮਾਹਿਲਪੁਰ ਅਤੇ ਸਰਦਾਰ ਜਗਜੀਤ ਸਿੰਘ ਗਣੇਸ਼ਪੁਰ ਜੋਨਲ ਸਕੱਤਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਹੁਸ਼ਿਆਰਪੁਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਕੈਂਪ ਵਿੱਚ ਨਿਤਨੇਮ, ਗੁਰਬਾਣੀ ਸੰਥਿਆ ਅਤੇ ਵਿਦਵਾਨਾਂ ਦੁਆਰਾ ਜੀਵਨ ਜਾਂਚ ਸਬੰਧੀ ਵਿਸ਼ੇਸ਼ ਲੈਕਚਰ ਅਤੇ ਹੋਰ ਸ਼ਖਸ਼ੀਅਤ ਉਸਾਰੀ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ। 
ਇਸ ਹੀ ਸੰਦਰਭ ਵਿੱਚ ਇੱਕ ਜਰੂਰੀ ਮੀਟਿੰਗ 30 ਅਪ੍ਰੈਲ 2024 ਦਿਨ ਮੰਗਲਵਾਰ ਨੂੰ ਠੀਕ 2.30 ਵਜੇ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ ਰੱਖੀ ਗਈ ਹੈ। ਇਸ ਮੌਕੇ ਉਹਨਾਂ ਸਮੂਹ ਇਲਾਕਾ ਨਿਵਾਸੀ ਸਤਿਕਾਰਤ ਵੀਰਾਂ ਭੈਣਾਂ ਨੂੰ ਬੇਨਤੀ ਕੀਤੀ ਕਿ ਆਪਣਾ ਫਰਜ਼ ਪਹਿਚਾਣਦੇ ਹੋਏ ਇਸ ਮੀਟਿੰਗ ਵਿੱਚ ਸ਼ਮੂਲੀਅਤ ਦਰਜ ਕਰਵਾਉਣ ਦੀ ਕਿਰਪਾਲਤਾ ਕਰਨ, ਤਾਂ ਜੋ ਕੈਂਪ ਦੀ ਰੂਪ ਰੇਖਾ ਤਿਆਰ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾ ਸਕੇ।