
ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਪੰਥ ਦੀ ਜਿੱਤ : ਪਰਵਿੰਦਰ ਸਿੰਘ ਸੋਹਾਣਾ
ਐਸ ਏ ਐਸ ਨਗਰ, 26 ਅਪ੍ਰੈਲ - ਵਿਧਾਨ ਸਭਾ ਹਲਕਾ ਮੁਹਾਲੀ ਵਿੱਚ 3 ਮਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੀ ਕਾਮਯਾਬੀ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਗੁਰਦੁਆਰਾ ਅੰਬ ਸਾਹਿਬ ਵਿਖੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੁਹਾਣਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।
ਐਸ ਏ ਐਸ ਨਗਰ, 26 ਅਪ੍ਰੈਲ - ਵਿਧਾਨ ਸਭਾ ਹਲਕਾ ਮੁਹਾਲੀ ਵਿੱਚ 3 ਮਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੀ ਕਾਮਯਾਬੀ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਗੁਰਦੁਆਰਾ ਅੰਬ ਸਾਹਿਬ ਵਿਖੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੁਹਾਣਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪੰਜਾਬ ਬਚਾਓ ਯਾਤਰਾ ਇਹ ਸਾਬਿਤ ਕਰ ਦਵੇਗੀ ਕਿ ਹਲਕਾ ਮੁਹਾਲੀ ਵਿੱਚ ਲੋਕ ਆਮ ਆਦਮੀ ਪਾਰਟੀ ਤੋਂ ਬੁਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਵਾਪਸ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਗੱਲ ਸਮਝ ਆ ਚੁੱਕੀ ਹੈ ਕਿ ਪੰਜਾਬ ਦੇ ਹੱਕਾਂ ਦੀ ਗੱਲ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ ਅਤੇ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਹੀ ਇਕਲੌਤੀ ਪਾਰਟੀ ਹੈ।
ਉਹਨਾਂ ਕਿਹਾ ਕਿ ਬਾਕੀ ਸਾਰੀਆਂ ਪਾਰਟੀਆਂ ਦਿੱਲੀ ਦੇ ਹੁਕਮਰਾਨਾਂ ਦੇ ਇਸ਼ਾਰਿਆਂ ਤੇ ਚੱਲਣ ਵਾਲੀਆਂ ਪਾਰਟੀਆਂ ਹਨ, ਜਿਨ੍ਹਾਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਆਪ ਮੁਹਾਰੇ ਅਕਾਲੀ ਦਲ ਨਾਲ ਜੁੜ ਰਹੇ ਹਨ ਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਸਮੂਹ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾਉਣਗੇ।
ਮੀਟਿੰਗ ਵਿੱਚ ਕੈਪਟਨ ਤਜਿੰਦਰ ਪਾਲ ਸਿੰਘ ਸਿੱਧੂ ਸਾਬਕਾ ਡੀ ਸੀ ਮੁਹਾਲੀ, ਅਕਾਲੀ ਦਲ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ, ਸz. ਪਰਮਜੀਤ ਸਿੰਘ ਕਾਹਲੋਂ ਅਤੇ ਕਰਤਾਰ ਸਿੰਘ ਤਸਿੰਬਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਮਨਜੀਤ ਸਿੰਘ ਮਾਨ ਮੈਂਬਰ ਪੀ ਏ ਸੀ, ਸਤਿੰਦਰ ਸਿੰਘ ਗਿੱਲ, ਮੁੱਖ ਬੁਲਾਰਾ ਅਕਾਲੀ ਦਲ, ਕਮਲਜੀਤ ਸਿੰਘ ਰੂਬੀ, ਅਜੇਪਾਲ ਸਿੰਘ ਮਿੱਡੂਖੇੜਾ, ਹਰਪਾਲ ਸਿੰਘ ਬਰਾੜ, ਸਵਿੰਦਰ ਸਿੰਘ ਲੱਖੋਵਾਲ, ਗੁਰਚਰਨ ਸਿੰਘ ਨੰਨੜਾ, ਜਸਵੀਰ ਸਿੰਘ ਜੱਸੀ ਕੁਰੜਾ, ਕਰਮਜੀਤ ਸਿੰਘ ਮੌਲੀ ਬੈਦਵਾਨ, ਮਨਜੀਤ ਸਿੰਘ ਬਾਜਵਾ, ਬਲਜੀਤ ਸਿੰਘ ਦੈਵੀ, ਹੈਪੀ ਸਨੇਟਾ, ਤਰਨਪ੍ਰੀਤ ਸਿੰਘ ਧਾਲੀਵਾਲ ਪ੍ਰਧਾਨ ਯੂਥ ਅਕਾਲੀ ਦਲ, ਸੁਖਦੇਵ ਸਿੰਘ ਸੋਢੀ, ਰਘਵੀਰ ਸਿੰਘ, ਬਚਿੱਤਰ ਸਿੰਘ, ਗੁਰਮੇਲ ਸਿੰਘ, ਡਾਕਟਰ ਮੇਜਰ ਸਿੰਘ ਜਗਤਪੁਰਾ, ਬਲਜੀਤ ਸਿੰਘ ਜਗਤਪੁਰਾ, ਹਰਵਿੰਦਰ ਸਿੰਘ ਸੋਹਾਣਾ, ਅਮਨ ਪੂਨੀਆ, ਭਗਵੰਤ ਸਿੰਘ ਝਿੳਰਹੇੜੀ, ਸਮੁਰਨ ਢਿੱਲੋਂ, ਮਨਮੋਹਨ ਕੌਰ, ਬਲਬੀਰ ਸਿੰਘ ਪੱਤੋ, ਰਮਨਦੀਪ ਸਿੰਘ ਬਾਵਾ, ਜਸਪ੍ਰੀਤ ਸਿੰਘ ਸੋਨੀ ਬੜੀ, ਪ੍ਰੀਤਮ ਸਿੰਘ, ਸੁਰਿੰਦਰ ਸਿੰਘ ਕਲੇਰ, ਅਵਤਾਰ ਸਿੰਘ ਰਾਉ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
