ਪੰਜਾਬ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਨ ਤੋਂ ਭੱਜੀ : ਪ੍ਰੋ. ਚੰਦੂਮਾਜਰਾ
ਐਸ ਏ ਐਸ ਨਗਰ, 26 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਨ ਤੋਂ ਭੱਜ ਗਈ ਹੈ ਅਤੇ ਸੂਬੇ ਦੇ ਵੋਟਰਾਂ ਦਾ ਸਰਕਾਰ ਤੋਂ ਮੋਹਭੰਗ ਹੋ ਗਿਆ ਹੈ। ਆਪਣੀ ਰਿਹਾਇਸ਼ ਤੇ ਕਾਂਗਰਸ ਦੇ ਸੀਨੀਅਰ ਲੀਡਰ ਜਗਜੀਤ ਸਿੰਘ ਖਾਲਸਾ ਨੂੰ ਸ਼ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਵੱਲੋਂ ਜਗਜੀਤ ਸਿੰਘ ਖਾਲਸਾ ਨੂੰ ਪਾਰਟੀ ਵਿੱਚ ਬਣਦੀ ਢੁੱਕਵੀਂ ਅਤੇ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਸੱਤਾ ਹਾਸਿਲ ਕਰਨ ਲਈ ਹਰ ਹੱਥ ਕੰਡਾ ਵਰਤਿਆ ਗਿਆ ਅਤੇ ਸੱਤਾ ਦੀ ਭੁੱਖ ਪੂਰੀ ਕਰਨ ਖਾਤਰ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਬੇਅੰਤ ਝੂਠ ਬੋਲੇ ਗਏ। ਪ੍ਰੰਤੂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆ ਦੇਣ ਅਤੇ ਔਰਤਾਂ ਨੂੰ 1000 ਰੁਪਏ ਪੈਨਸ਼ਨ ਦੇਣ ਦੇ ਝੂਠੇ ਲਾਅਰੇ ਲਗਾਕੇ ਗੁੰਮਰਾਹ ਕੀਤਾ ਗਿਆ ਪਰੰਤੂ ਆਪ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਬਾਹਰੀ ਰਾਜਾਂ ਤੋਂ ਆਏ ਲੋਕਾਂ ਨੂੰ ਵੱਡੇ ਪੱਧਰ ਉੱਤੇ ਨੌਕਰੀ ਦਿੱਤੀਆਂ, ਜਿਸ ਕਰਕੇ ਸੂਬੇ ਦੇ ਨੌਜਵਾਨ ਵਰਗ ਵਿੱਚ ਆਪ ਸਰਕਾਰ ਦੇ ਖਿਲਾਫ਼ ਭਾਰੀ ਨਮੋਸ਼ੀ ਹੈ।
ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਸਿਮਰਨਜੀਤ ਸਿੰਘ ਚੰਦੂਮਾਜਰਾ, ਮੰਨਾ ਸੰਧੂ, ਭੁਪਿੰਦਰ ਸਿੰਘ, ਸਮਸ਼ੇਰ ਸਿੰਘ, ਦਿਲਬਾਗ ਸਿੰਘ ਮੀਆਂਪੁਰ, ਬਲਕਾਰ ਸਿੰਘ ਬੱਗੂ, ਇਕਬਾਲ ਸਿੰਘ ਵੀ ਮੌਜੂਦ ਸੀ।