
ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਓ ਸੰਬੰਧੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ
ਹੁਸ਼ਿਆਰਪੁਰ - ਗਰਮੀਆਂ ਦੇ ਮੌਸਮ ਦੀ ਆਮਦ ਸ਼ੁਰੂ ਹੁੰਦਿਆਂ ਹੀ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ, ਚਿਕਨਗੂਣੀਆ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਜਾਂਦੀ ਹੈ। ਜਿਸ ਦੇ ਮੱਦੇਨਜਰ ਸਿਹਤ ਵਿਭਾਗ ਵਲੋਂ ਜਾਗਰੂਕਤਾ ਅਤੇ ਸਰਵੇ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਹੁਸ਼ਿਆਰਪੁਰ - ਗਰਮੀਆਂ ਦੇ ਮੌਸਮ ਦੀ ਆਮਦ ਸ਼ੁਰੂ ਹੁੰਦਿਆਂ ਹੀ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ, ਚਿਕਨਗੂਣੀਆ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਜਾਂਦੀ ਹੈ। ਜਿਸ ਦੇ ਮੱਦੇਨਜਰ ਸਿਹਤ ਵਿਭਾਗ ਵਲੋਂ ਜਾਗਰੂਕਤਾ ਅਤੇ ਸਰਵੇ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਸਾਂਝੀ ਕਰਦਿਆਂ ਏ.ਐਮ.ੳ ਰਾਜਦਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਵੱਲੋਂ ਅੱਜ ਸੁੰਦਰ ਨਗਰ'ਚ ਘਰਾਂ ਦੀ ਵਿਜ਼ਿਟ ਕੀਤੀ ਗਈ ਅਤੇ ਕੂਲਰ, ਗਮਲੇ ਆਦਿ ਵਿੱਚ ਜਮਾ ਪਾਣੀ ਨੂੰ ਨਸ਼ਟ ਕਰਵਾਕੇ, ਪੂਰੀ ਤਰ੍ਹਾਂ ਖੁਸ਼ਕ (ਡਰਾਈ) ਰੱਖਣ ਲਈ ਕਿਹਾ ਗਿਆ ਤਾਂ ਜੋ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ।
ਉਨਾਂ ਕਿਹਾ ਕਿ ਜਿਸ ਥਾਂ ਤੇ ਵੀ ਮੱਛਰਾਂ ਦਾ ਲਾਰਵਾ ਪਾਇਆ ਗਿਆ ਉਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਅੱਜ ਸਿਵਲ ਹਸਪਤਾਲ ਦੇ ਵੱਖ ਵੱਖ ਵਾਰਡਾਂ ਵਿੱਚ ਵੀ ਮੱਛਰਾਂ ਤੋਂ ਬਚਾਓ ਲਈ ਐਂਟੀ ਲਾਰਵਾ ਵਿੰਗ ਵਲੋਂ ਸਪਰੇ ਵੀ ਕੀਤੀ ਗਈ। ਬਚਾਓ ਸੰਬੰਧੀ ਉਨਾਂ ਦੱਸਿਆ ਕਿ ਮੱਛਰ ਦੇ ਕਟੱਣ ਤੋਂ ਬਚਾਅ ਲਈ ਦਿਨ ਵਿੱਚ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖੋ ,ਮੱਛਰ ਭਜਾਊ ਕਰੀਮਾਂ ਦੀ ਵਰਤੋਂ ਅਤੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਨਾਲ ਅਸੀਂ ਵੈਕਟਰ ਬੌਰਨ ਬੀਮਾਰੀਆਂ ਤੋਂ ਬੱਚ ਸਕਦੇਂ ਹਾਂ। ਉਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਕਿਹਾ ਤਾਂ ਜੋ ਇਹਨਾਂ ਬਿਮਾਰੀਆਂ ਨੂੰ ਹੋਣ ਤੋਂ ਰੋਕਿਆ ਜਾ ਸਕੇ ।
ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਿਹਤ ਵਿਭਾਗ ਵਲੋਂ ਜਾਗਰੂਕਤਾ ਅਤੇ ਸਰਵੇ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਇਸ ਮੌਕੇ ਐਂਟੀ ਲਾਰਵਾ ਵਿੰਗ ਤੋਂ ਹੈਲਥ ਇੰਸਪੈਕਟਰ ਜਸਵਿੰਦਰ ਸਿੰਘ, MPHW ਬਲਜਿੰਦਰ ਸਿੰਘ, ਵਿਨੋਧ ਕੁਮਾਰ ਅਤੇ ਗਗਨਦੀਪ ਸਿਆਲ ਹਾਜ਼ਰ ਸਨ।
