ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 403ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਐਸ ਏ ਐਸ ਨਗਰ, 29 ਅਪ੍ਰੈਲ -ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦਾ 403ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਐਸ ਏ ਐਸ ਨਗਰ, 29 ਅਪ੍ਰੈਲ -ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦਾ 403ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਮਜਲੂਮਾਂ ਦੀ ਰਾਖੀ ਲਈ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਰ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਗੁਰੂ ਸਾਹਿਬ ਵਲੋਂ ਉਚਾਰਨ ਧੁਰ ਕੀ ਬਾਣੀ ਦੇ 15 ਰਾਗਾਂ ਵਿੱਚ 59 ਸ਼ਬਦ ਅਤੇ 57 ਸ਼ਲੋਕ (ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਭਾਇਮਾਨ ਹਨ) ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਧਰਮ ਸਿੰਘ ਪਟਿਆਲੇ ਵਾਲੇ, ਭਾਈ ਹਰਭਜਨ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਸਰਬਜੋਤ ਸਿੰਘ, ਭਾਈ ਦਿਲਬਰ ਸਿੰਘ, ਭਾਈ ਬਲਦੇਵ ਸਿੰਘ, ਬੀਬੀ ਕੁਲਵਿੰਦਰ ਕੌਰ, ਭਾਈ ਮਨਪ੍ਰੀਤ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਵਲੋਂ 1 ਮਈ ਤੋਂ ਰੋਜ਼ਾਨਾ 40 ਦਿਨ ਸ੍ਰੀ ਸੁਖਮਨੀ ਸਾਹਿਬ ਜੀ ਦੇ 2 ਪਾਠ ਸੰਗਤ ਰੂਪ ਵਿੱਚ ਕੀਤੇ ਜਾਣਗੇ।