ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਯਾਦ ਨੂੰ ਸਮਰਪਿਤ ਦੂਜਾ ਲੰਗਰ ਪਿੰਡ ਝਿਉਰਹੇੜੀ ਲਗਾਇਆ
ਨਵਾਂਸ਼ਹਿਰ - ਪਿੰਡ ਝਿਉਰਹੇੜੀ ਵਿਖੇ ਅੱਜ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਦੇ ਵਿੱਚ ਲੰਗਰ ਲਗਾਇਆ ਗਿਆ। ਜਿਸ ਵਿੱਚ ਬਹੁਤ ਹੀ ਸੇਵਾ ਭਾਵਨਾ ਨਾਲ ਲੰਗਰ ਦੀ ਸੇਵਾ ਕੀਤੀ ਗਈ। ਲੰਗਰ ਦੀ ਸੇਵਾ ਦੇ ਵਿੱਚ ਪਿੰਡ ਅਤੇ ਏਅਰਪੋਰਟ ਦੇ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ ਨੌਜਵਾਨਾਂ ਨੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਜੀਵਨ ਬਾਰੇ ਜਾਣਕਾਰੀ ਪ੍ਰਾਪਤ ਕੀਤ।

ਜਿਸ ਵਿੱਚ ਮਹਾਨ ਬਲਿਦਾਨੀ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਉਹਨਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਕੋਹਲੂ ਵਿੱਚ ਪੀੜ ਕੇ ਉਹਨਾਂ ਨੂੰ ਸ਼ਹੀਦ ਕੀਤਾ ਗਿਆ ਸੀ ਵਾਰੇ ਇਤਿਹਾਸ ਸੁਣਿਆ। ਜੋ ਕਿ ਸਿੱਖ ਧਰਮ ਦੇ ਵਿੱਚ ਬਹੁਤ ਹੀ ਮਹਾਨ ਕੁਰਬਾਨੀ ਵਜੋਂ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਜਾਣਿਆ ਜਾਂਦਾ ਹੈ ਅਤੇ ਫਤਿਹਗੜ੍ਹ ਸਾਹਿਬ ਦੇ ਜੋੜ ਮੇਲੇ ਵਿੱਚ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਬੜੀ ਸ਼ਰਧਾ ਨਾਲ ਯਾਦ ਕੀਤਾ ਜਾਦਾ ਹੈ।