ਸਰਕਾਰੀ ਸਮਾਰਟ ਸਕੂਲ ਭੰਗਲ ਖ਼ੁਰਦ ਦੀ ਵਿਦਿਆਰਥਣ ਅਮਨਦੀਪ ਆਈ ਮੈਰਿਟ ਵਿੱਚ।
ਨਵਾਂਸ਼ਹਿਰ - ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਠਵੀਂ ਜਮਾਤ ਦਾ ਸਲਾਨਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ *ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ* ਦੀ ਵਿਦਿਆਰਥਣ *ਅਮਨਦੀਪ ਕੌਰ* ਪੁੱਤਰੀ ਸ਼੍ਰੀ ਗੁਲਚਰਨ ਸਿੰਘ ਪਿੰਡ ਭੰਗਲ ਖੁਰਦ ਅਮਰਗੜ੍ਹ ਨੇ 98.17% (589/600) ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ ਸਥਾਨ ਪ੍ਰਾਪਤ ਕੀਤਾ।

ਸਕੂਲ ਇੰਚਾਰਜ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਕੂਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਦਿਆਰਥਣ ਨੇ ਮੈਰਿਟ ਵਿੱਚ ਸਥਾਨ ਪ੍ਰਾਪਤ ਕੀਤਾ ਜੋ ਕਿ ਸਕੂਲ ਅਤੇ ਪਿੰਡ ਲਈ ਮਾਣ ਵਾਲੀ ਗੱਲ ਹੈ।ਸਟਾਫ ਮੈਂਬਰਾਂ ਨੀਰਜ ਕੁਮਾਰੀ ਸਟੇਟ ਐਵਾਰਡੀ ਅਤੇ ਹਰਜੀਤ ਕੌਰ ਵੱਲੋਂ ਵੀ ਇਸ ਪ੍ਰਾਪਤੀ ਲਈ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ।