ਵਾਰਦਾਤ ਦੀ ਤਿਆਰੀ ਕਰ ਰਹੇ ਲੁੱਟ-ਖੋਹ ਗਿਰੋਹ ਦੇ 3 ਮੈਂਬਰ ਕਾਬੂ, ਦੋ ਦੀ ਭਾਲ ਜਾਰੀ

ਪਟਿਆਲਾ, 30 ਅਪ੍ਰੈਲ - ਜ਼ਿਲ੍ਹੇ ਦੀ ਸ਼ੰਭੂ ਪੁਲਿਸ ਨੇ ਲੁੱਟ-ਖੋਹ ਦੀ ਤਿਆਰੀ 'ਚ ਇਕੱਠੇ ਹੋਏ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਿਕ ਪੰਜ ਮੈਂਬਰਾਂ ਦਾ ਇਹ ਗਿਰੋਹ ਤੇਜ਼ਧਾਰ ਹਥਿਆਰਾਂ ਨਾਲ ਐਸਵਾਈਐਲ ਨਹਿਰ ਨੇੜੇ ਪਿੰਡ ਬੀਪੁਰ ਵਿੱਚ ਇਕੱਠਾ ਹੋਇਆ ਸੀ। ਪੁਲਿਸ ਨੂੰ ਇਸ ਦੀ ਸੂਹ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੇ ਘੇਰਾਬੰਦੀ ਕਰ ਕੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ।

ਫੜੇ ਗਏ ਮੁਲਜ਼ਮਾਂ ਵਿੱਚ ਰਿੰਕੂ ਕੁਮਾਰ ਬਲਦੇਵ ਸਿੰਘ ਅਤੇ ਕਰਨ ਸਿੰਘ ਸ਼ਾਮਲ ਹਨ। ਇਸ ਗਰੋਹ ਦੇ ਦੋ ਮੈਂਬਰਾਂ ਰਾਜੇਸ਼ ਕੁਮਾਰ ਵਾਸੀ ਪਿੰਡ ਜਨਸੂਆ ਰਾਜਪੁਰਾ ਅਤੇ ਪੰਮੂ ਸਿੰਘ ਦੀ ਭਾਲ ਜਾਰੀ ਹੈ। ਇਨ੍ਹਾਂ ਮੁਲਜ਼ਮਾਂ ਨੇ ਬਾਈਕ 'ਤੇ ਜਾਅਲੀ ਨੰਬਰ ਪਲੇਟਾਂ ਵੀ ਲਾਈਆਂ ਹੋਈਆਂ ਸਨ ਤਾਂ ਜੋ ਕੋਈ ਇਨ੍ਹਾਂ ਦੀ ਪਛਾਣ ਨਾ ਕਰ ਸਕੇ। ਥਾਣਾ ਸ਼ੰਭੂ ਦੇ ਐਸਐਚਓ ਅਮਨ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ 2 ਦਿਨਾਂ ਲਈ ਪੁਲੀਸ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੌਰਾਨ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।