ਕੇ. ਐਸ. ਐਮ. ਪਬਲਿਕ ਸਕੂਲ ਨਵਾਂਸ਼ਹਿਰ ਦੀ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ:- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ 'ਜਮਾਤ ਦੇ ਨਤੀਜਿਆਂ ਵਿੱਚ ਸਥਾਨਕ ਕੇ. ਐਸ. ਐਮ. ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਅਰਥੀਆਂ ਦਾ ਨਤੀਜ਼ਾ ਸ਼ਾਨਦਾਰ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ਼੍ਰੀਮਤੀ ਸੰਤੋਸ਼ ਬੋਪਾੲਾਏ ਨੇ ਦੱਸਿਆ ਕਿ ਅੱਠਵੀਂ 'ਜਮਾਤ ਦੇ ਸਾਰੇ ਵਿਦਿਅਰਥੀਆਂ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ।

ਮਨੀਸ਼ਾ ਕੁਮਾਰੀ ਨੇ 600 ਵਿੱਚੋ 562 ਅੰਕ ਪ੍ਰਾਪਤ ਕਰਕੇ 93.66%, ਭੂਮਿਕਾ ਰਾਣੀ ਨੇ 546, 91 %, ਪ੍ਰਭਜੋਤ ਨੇ 539, 89.83% ਅੰਕ,  ਕਸਕ ਨੇ 511, 85.16 % ਅਤੇ ਯਸ਼ਪ੍ਰੀਤ ਨੇ 500, 83.33% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆ ਦਾ ਨਾਂ ਰੋਸ਼ਨ ਕੀਤਾ। ਉਹਨਾਂ ਸਾਰੇ ਮਾਪਿਆਂ, ਬੱਚਿਆਂ ਅਤੇ ਸਕੂਲ ਨੂੰ ਇਸ ਸ਼ਾਨਦਾਰ ਨਤੀਜੇ ਦੀ ਬਹੁਤ ਬਹੁਤ ਵਧਾਈ ਦਿੱਤੀ। ਬੱਚਿਆਂ ਦੇ ਪਰਿਵਾਰ ਵਲੋਂ ਖੁਸ਼ੀ ਜ਼ਾਹਿਰ ਕਰਦਿਆਂ ਸਕੂਲ ਸਟਾਫ਼ ਨੂੰ ਬਹੁਤ-ਬਹੁਤ ਵਧਾਈ ਦਿੱਤੀ ਤੇ ਕਿਹਾ ਕਿ ਇਹ ਸਕੂਲ ਸਟਾਫ਼ ਦੀ ਅਣਥੱਕ ਮਿਹਨਤ ਦਾ ਹੀ ਨਤੀਜਾ ਹੈ। ਵਾਈਸ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅੱਗੇ ਤੋ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।