ਖਾਲਸਾ ਕਾਲਜੀਏਟ ਸਕੂਲ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ
ਮਾਹਿਲਪੁਰ, 3 ਮਈ:- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਕੈਂਪਸ ਵਿੱਚ ਚੱਲਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜੀਏਟ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪਿ੍ਰੰ ਡਾ ਪਰਵਿੰਦਰ ਸਿੰਘ ਅਤੇ ਕਾਲਜੀਏਟ ਸਕੂਲ ਦੇ ਕੋਆਰਡੀਨੇਟਰ ਪ੍ਰੋ ਚੰਦਨ ਰਾਣਾ ਨੇ ਦੱਸਿਆ ਕਿ ਬਾਰ੍ਹਵੀਂ ਦੇ ਨਤੀਜੇ ਵਿੱਚ ਕਾਮਰਸ ਸਟਰੀਮ ਵਿੱਚੋਂ ਸੁਨਿਧੀ ਸ਼ਰਮਾ ਨੇ 96.4 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਵਿਦਿਆਰਥਣ ਸਮੀਕਸ਼ਾ ਨੇ 95.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਰਸਿਮਰਨ ਸਿੰਘ ਨੇ 94.8 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ ਤਹਿਤ ਮੈਡੀਕਲ ਸਟਰੀਮ ਵਿੱਚੋਂ ਹਰਮਨਪ੍ਰੀਤ ਸਿੰਘ ਨੇ 87.6 ਫੀਸਦੀ ਅੰਕਾਂ ਨਾਲ ਪਹਿਲਾ, ਪਰਮਿੰਦਰ ਗੰਗੜ ਨੇ 87.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਚੰਨਜੋਤ ਕੌਰ ਨੇ 86.4 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਨਾਨ ਮੈਡੀਕਲ ਸਟਰੀਮ ਵਿੱਚ ਪਰਮਵੀਰ ਸਿੰਘ ਸਾਹਨੀ ਨੇ 91 ਫੀਸਦੀ ਅੰਕਾਂ ਨਾਲ ਪਹਿਲਾ, ਸਿਮਰਨਜੀਤ ਸਿੰਘ ਫਲੋਰਾ ਨੇ 90.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਪ੍ਰਭਸਿਮਰਨ ਕੌਰ ਨੇ 90 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਆਰਟਸ ਗਰੁੱਪ ਵਿੱਚ ਖੁਸ਼ਪ੍ਰੀਤ ਕੌਰ ਨੇ 89.8 ਫੀਸਦੀ ਅੰਕਾਂ ਨਾਲ ਪਹਿਲਾ, ਹਰਵੀਰ ਮਾਨ ਨੇ 88.6 ਫੀਸਦੀ ਅੰਕਾਂ ਨਾਲ ਦੂਜਾ ਅਤੇ ਜੈ ਸ਼ਰਮਾ ਨੇ 88 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪਿ੍ਰੰਸੀਪਲ ਸਮੇਤ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਸਮੂਹ ਅਧਿਆਪਕਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ।