ਸਰਕਾਰੀ ਮਿਡਲ ਸਕੂਲ ਭੰਗਲ ਖ਼ੁਰਦ ਵਿਖੇ ਸਨਮਾਨ ਸਮਾਰੋਹ ਆਯੋਜਿਤ।

ਨਵਾਂਸ਼ਹਿਰ - ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਅੱਠਵੀਂ ਜਮਾਤ ਦੇ ਬੋਰਡ ਦੀ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੀ ਵਿਦਿਆਰਥਣ ਅਮਨਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਇੰਚਾਰਜ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵੱਲੋਂ ਵਿਦਿਆਰਥਣ ਅਮਨਦੀਪ ਕੌਰ ਨੂੰ ਸੋਨੇ ਦੇ ਟਾਪਸ ਨਾਲ ਸਨਮਾਨਿਤ ਕੀਤਾ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਉਹਨਾਂ ਦੇ ਪਰਿਵਾਰ ਵੱਲੋਂ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਸ਼ ਨੂੰ ਸੋਨੇ ਦੇ ਸਿੱਕੇ ਨਾਲ ਸਨਮਾਨਿਤ ਕੀਤਾ ਜਾਵੇਗਾ।

ਸਮੂਹ ਸਟਾਫ ਵੱਲੋਂ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਜਮਾਤ ਵਿੱਚੋਂ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਵੀ ਮੈਰਿਟ ਵਿੱਚ ਆਈ ਵਿਦਿਆਰਥਣ ਅਮਨਦੀਪ ਕੌਰ ਅਤੇ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਮਨਪ੍ਰੀਤ ਕੌਰ ਅਤੇ ਚੰਦਨ ਨੂੰ ਸਿਰੋਪਾਓ ਅਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਰਪੰਚ ਰਣਜੀਤ ਸਿੰਘ, ਰੇਸ਼ਮ ਸਿੰਘ ਭੰਗਲ ਰਿਟਾਇਰਡ ਮੈਨੇਜਰ ਅਤੇ ਪਾਦਰੀ ਸਵਾਮੀ ਦਾਸ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਵਿਦਿਆਰਥੀਆ ਨੂੰ ਮੁਬਾਰਕਬਾਦ ਦਿੱਤੀ।ਸਟੇਜ ਸੰਚਾਲਕ ਦੀ  ਭੂਮਿਕਾ   ਨੀਰਜ ਕੁਮਾਰੀ ਸਟੇਟ ਐਵਾਰਡੀ ਨੇ ਨਿਭਾਈ।
 ਇਸ ਮੌਕੇ ਕੇਸਰ ਰਾਮ ਸਾਬਕਾ ਸਰਪੰਚ, ਸੁਰਿੰਦਰ ਸਿੰਘ, ਬੂਟਾ ਰਾਮ, ਰਾਮ ਕਪੂਰ, ਕ੍ਰਿਸ਼ਨ ਪੰਚ, ਰੇਸ਼ਮ ਸਿੰਘ ਭੰਗਲ, ਰਣਜੀਤ ਸਿੰਘ ਸਰਪੰਚ, ਰਾਮ ਪਾਲ, ਰਾਜਕੁਮਾਰ, ਸਵਾਮੀ ਦਾਸ, ਨਿਰਮਲ ਸਿੰਘ, ਲਵਦੀਪ, ਜੋਗਾ ਸਿੰਘ ਜੀਂਦੋਵਾਲ, ਗੁਲਚਰਨ ਸਿੰਘ, ਨੀਰਜ ਕੁਮਾਰੀ ਸਟੇਟ ਐਵਾਰਡੀ, ਹਰਜੀਤ ਕੌਰ, ਮਨਜਿੰਦਰ ਕੌਰ, ਪਾਇਲ, ਚੇਅਰਮੈਨ ਅਮਨਦੀਪ, ਸੋਨੀਆ, ਦਵਿੰਦਰ ਕੌਰ, ਸੰਤੋਸ਼, ਕਮਲਜੀਤ ਕੌਰ, ਕਸ਼ਮੀਰ ਕੌਰ, ਨਰੇਸ਼ ਰਾਣੀ, ਮਨਜੀਤ, ਆਸ਼ਾ ਰਾਣੀ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਮੌਜੂਦ ਸਨ।