ਹਲਕਾ ਗੜ੍ਹਸ਼ੰਕਰ ਨੂੰ ਉਦਯੋਗਿਕ ਤੇ ਸੈਰ ਸਪਾਟਾ ਹੱਬ ਵਜੋਂ ਵਿਕਸਿਤ ਕਰਾਂਗੇ --- ਜੈ ਕ੍ਰਿਸ਼ਨ ਸਿੰਘ ਰੌੜੀ
ਮਾਹਿਲਪੁਰ, 6 ਮਈ - ਹਲਕਾ ਗੜ੍ਹਸ਼ੰਕਰ ਨੂੰ ਪੰਜਾਬ ਦੀ ਉਦਯੋਗਿਕ ਇਕਾਈ ਤੇ ਸੈਰ ਸਪਾਟਾ ਹੱਬ ਵਜੋ ਵਿਕਸਿਤ ਕਰਨ ਲਈ ਉਹ ਕੇਂਦਰ ਵਿੱਚ ਬਣਨ ਜਾ ਰਹੀ ਇੰਡੀਆ ਗਠਜੋੜ ਦੀ ਸਰਕਾਰ ਅੱਗੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਸਤਾਵ ਪੇਸ਼ ਕਰਕੇ ਵਾਅਦਾ ਪੂਰਾ ਕਰਨਗੇ। ਇਹਨਾਂ ਸ਼ਬਦਾ ਦਾ ਪ੍ਰਗਟਾਵਾ ਆਪ ਵਿਧਾਇਕ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਹੁਰਾਂ ਵਲੋਂ ਹਲਕੇ ਦੇ 10 ਪਿੰਡਾਂ ਵਿੱਚ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਪ੍ਰਚਾਰ ਕਰਦਿਆ ਲੋਕਾ ਦੇ ਭਾਰੀ ਇਕੱਠਾ ਨੂੰ ਅਪੀਲ ਕੀਤੀ ਕਿ ਉਹ ਮਾਲਵਿੰਦਰ ਸਿੰਘ ਕੰਗ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਲੋਕ ਸਭਾ ਵਿਚ ਭੇਜਣ।

ਉਹਨਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਭ੍ਰਿਸ਼ਟ ਤੇ ਤਾਨਾਸ਼ਾਹ ਸਰਕਾਰ ਹੈ ਜੋ ਲੋਕਤੰਤਰੀ ਕਦਰਾਂ ਕੀਮਤਾਂ ਨੂੰ ਛਿਕੇ ਟੰਗ ਭਾਰਤੀ ਸੰਵਿਧਾਨ ਨੂੰ ਬਦਲਣ ਲਈ ਹੀ ਕੰਮ ਕਰ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੋ ਸਾਲਾ ਕੰਮਾਂ ਤੇ ਨੀਤੀਆ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ।ਇਸ ਮੌਕੇ ਉਹਨਾਂ ਕਿਹਾ ਕਿ ਬੱਚਿਆ ਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਨੂੰ ਜਿਤਾਉਣਾ ਅਤਿ ਜਰੂਰੀ ਹੈ ਤਾਂ ਜੋ ਦੇਸ਼ ਵਿੱਚ ਫੈਲ ਰਹੀ ਬੇਰੁਜ਼ਗਾਰੀ ਨੂੰ ਠੱਲ੍ਹ ਪਾਈ ਜਾ ਸਕੇ।।ਇਸ ਮੌਕੇ ਆਪ ਵਰਕਰ ਵਲੰਟੀਅਰ ਵੋਟਰ ਸਪੋਰਟਰ ਆਗੂ ਤੇ ਅਹੁਦੇਦਾਰ ਹਾਜ਼ਰ ਸਨ।