ਵਿਜੇ ਇੰਦਰ ਸਿੰਗਲਾ ਨੂੰ ਇਕੱਲੇ ਮੁਹਾਲੀ ਹਲਕੇ ਤੋਂ ਵੱਡੀ ਲੀਡ ਨਾਲ ਜਿਤਾ ਕੇ ਭੇਜਾਂਗੇ : ਕੁਲਜੀਤ ਸਿੰਘ ਬੇਦੀ
ਐਸ ਏ ਐਸ ਨਗਰ, 6 ਮਈ - ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਭਾਰੀ ਬਹੁਮਤ ਨਾਲ ਜਿੱਤ ਲਈ ਹਰ ਕਾਂਗਰਸੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਅਤੇ ਇਸ ਗਰਮੀ ਦੇ ਮੌਸਮ ਵਿੱਚ ਵੀ ਕਾਂਗਰਸ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਘਰ ਘਰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਵਿਜੇ ਇੰਦਰ ਸਿੰਗਲਾ ਦੀ ਭਾਰੀ ਬਹੁਮਤ ਨਾਲ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਵਾਰਡ ਮੁਹੱਲੇ ਅਤੇ ਗਲੀ ਪੱਧਰ ਤੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਨਾਲ ਮੁਲਾਕਾਤ ਤੋਂ ਬਾਅਦ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਭਾਵੇਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਇੱਕ ਪਾਸੜ ਵੋਟਾਂ ਪਾਈਆਂ ਪਰ ਹੁਣ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਮੁਹਾਲੀ ਹਲਕੇ ਤੋਂ ਹੀ ਵਿਜੇ ਇੰਦਰ ਸਿੰਗਲਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਤੋਰਿਆ ਜਾਵੇਗਾ।